ਮੋਟਰਸਾਈਕਲ ਤੇ ਜੀਪ ਦੀ ਭਿਆਨਕ ਟੱਕਰ ‘ਚ ਪਤੀ-ਪਤਨੀ ਦੀ ਮੌਤ

ਮਲਸੀਆਂ  ਅੱਜ ਦੁਪਹਿਰ ਸ਼ਾਹਕੋਟ ਰੋਡ ‘ਤੇ ਪੁਲਿਸ ਚੌਂਕੀ ਦੇ ਸਾਹਮਣੇ ਰਾਸ਼ਟਰੀ ਮਾਰਗ ‘ਤੇ ਮੋਟਰਸਾਈਕਲ ਤੇ ਜੀਪ ਦੀ ਹੋਈ ਭਿਆਨਕ ਟੱਕਰ ਨਾਲ ਪਤੀ-ਪਤਨੀ ਦੀ ਦੁੱਖ-ਦਾਇਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮੋਟਰਸਾਈਕਲ ਨੰਬਰ ਪੀ ਬੀ 08 ਸੀ ਜੈਡ 4504, ਜਿਸ ਨੂੰ ਡਾ ਕ੍ਰਿਸ਼ਨ ਸਿੰਘ ਸਪੁੱਤਰ ਅਰਜਨ ਸਿੰਘ ਵਾਸੀ ਪਿੰਡ ਬਾੜਾ ਜਗੀਰ ਚਲਾ ਰਿਹਾ ਸੀ ਤੇ ਉਸ ਦੀ ਪਤਨੀ ਪਰਮਜੀਤ ਕੌਰ ਪਿੱਛੇ ਬੈਠੀ ਸੀ। ਉਹ ਪਿੰਡ ਬਾੜਾ ਜਗੀਰ ਤੋਂ ਸ਼ਾਹਕੋਟ ਜਾ ਰਹੇ ਸਨ। ਜਦੋਂ ਉਹ ਪੁਲਿਸ ਚੌਕੀ ਮਲਸੀਆਂ ਦੇ ਸਾਹਮਣੇ ਨੈਸ਼ਨਲ ਹਾਈਵੇ ਕਰਾਸ ਕਰਨ ਲੱਗੇ ਤਾਂ ਸ਼ਾਹਕੋਟ ਵਾਲੇ ਪਾਸੇ ਤੋਂ ਆ ਰਹੀ ਫੋਰਸ ਕੰਪਨੀ ਦੀ ਕਰੂਜਰ ਜੀਪ ਨੰਬਰ ਐਚ ਆਰ 39 ਡੀ 2870 ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਪਰਮਜੀਤ ਕੌਰ ਦੇ ਸਿਰ ਤੇ ਬਾਂਹ ਕੱਟੇ ਗਏ, ਜਿਸ ਕਾਰਨ ਪਰਮਜੀਤ ਕੌਰ ਦੀ ਘਟਨਾ ਵਾਲੀ ਥਾਂ ਤੇ ਹੀ ਮੌਤ ਹੋ ਗਈ। ਕ੍ਰਿਸ਼ਨ ਸਿੰਘ ਨੂੰ ਗੰਭੀਰ ਹਾਲਤ ‘ਚ ਸਿਵਲ ਹਸਪਤਾਲ ਜਲੰਧਰ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਪੁਲਿਸ ਥਾਣਾ ਸ਼ਾਹਕੋਟ ਦੇ ਮੁਖੀ ਸੁਰਿੰਦਰ ਕੁਮਾਰ ਤੇ ਪੁਲਿਸ ਚੌਕੀ ਮਲਸੀਆਂ ਦੇ ਇੰਚਾਰਜ ਸੰਜੀਵਨ ਸਿੰਘ ਨੇ ਤੁਰੰਤ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਕ੍ਰਿਸ਼ਨ ਸਿੰਘ ਨੂੰ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਤੇ ਮ੍ਰਿਤਕ ਪਰਮਜੀਤ ਕੌਰ ਦੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭਿਜਵਾਇਆ। ਉਨ੍ਹਾਂ ਦੱਸਿਆ ਦੱਸਿਆ ਕਿ ਕਿਸ਼ਨ ਸਿੰਘ ਤੇ ਪਰਮਜੀਤ ਕੌਰ ਦੋਨੋਂ ਹੀ ਇਸ ਦੁਰਘਟਨਾ ‘ਚ ਮਾਰੇ ਗਏ ਹਨ। ਉਨ੍ਹਾਂ ਦੱਸਿਆ ਕਿ ਜੀਪ ਨੂੰ ਬਲਵੀਰ ਸਿੰਘ ਵਾਸੀ ਪਿੰਡ ਮਿੱਠਵੜਾ ਜ਼ਿਲ੍ਹਾ ਹਿਸਾਰ (ਹਰਿਆਣਾ) ਚਲਾ ਰਿਹਾ ਸੀ। ਉਹ ਰਤੀਆ ਤੋਂ ਸ਼ਰਧਾਲੂਆਂ ਨੂੰ ਲੈਕੇ ਵੈਸ਼ਨੋ ਮਾਤਾ ਜਾ ਰਿਹਾ ਸੀ। ਉਨ੍ਹਾਂ ਕਿਹਾ ਕਿ ਜੀਪ ਦਾ ਚਾਲਕ ਫਰਾਰ ਹੈ। ਪੁਲਿਸ ਵੱਲੋਂ ਮ੍ਰਿਤਕ ਕ੍ਰਿਸ਼ਨ ਸਿੰਘ ਦੇ ਭਰਾ ਭਾ ਮਹਿੰਦਰ ਸਿੰਘ ਦੇ ਬਿਆਨ ਤੇ ਜੀਪ ਦੇ ਚਾਲਕ ਬਲਬੀਰ ਸਿੰਘ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ।

Leave a Reply

Your email address will not be published. Required fields are marked *