ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਨੂੰ ਕੋਵਿਡ ਵੈਕਸੀਨ ਸਬੰਧੀ ਤਰਜੀਹਾਂ ਤੈਅ ਕਰਨ ਤੋਂ ਪਹਿਲਾਂ ਸੂਬੇ ਨਾਲ ਸਲਾਹ-ਮਸ਼ਵਰਾ ਕਰਨ ਦੀ ਅਪੀਲ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ਨਿਚਰਵਾਰ ਨੂੰ ਕੇਂਦਰ ਸਰਕਾਰ ਨੂੰ ਕੋਵਿਡ ਵੈਕਸੀਨ ਸਬੰਧੀ ਤਰਜੀਹਾਂ ਤੈਅ ਕਰਨ ਤੋਂ ਪਹਿਲਾਂ ਸੂਬੇ ਨਾਲ ਸਲਾਹ-ਮਸ਼ਵਰਾ ਕਰਨ ਦੀ ਅਪੀਲ ਕੀਤੀ ਕਿਉਂ ਜੋ ਇਹ ਸਾਰੇ ਲੋਕਾਂ ਦਾ ਮਸਲਾ ਹੈ। ਭਾਰਤ ਸਰਕਾਰ ਵੱਲੋਂ ਸਿਹਤ ਸੰਭਾਲ ਅਤੇ ਫਰੰਟਲਾਈਨ ਕਰਮਚਾਰੀਆਂ ਦੀ ਰਜਿਸਟ੍ਰੇਸ਼ਨ ਲਈ ਤਿਆਰ ਕੀਤੇ ਪੋਰਟਲ ਨਾਲ ਟੀਕਾਕਰਨ ਲਈ ਨਾਮ ਦਰਜ ਕਰਵਾਉਣ ਦੇ ਚਾਹਵਾਨ ਕਈ ਕਰਮਚਾਰੀਆਂ ਦੇ ਰਜਿਸਟਰੇਸ਼ਨ ਤੋਂ ਵਾਂਝੇ ਰਹਿਣ ਵੱਲ ਧਿਆਨ ਦਿਵਾਉਦਿਆਂ ਉਨਾਂ ਕੇਂਦਰ ਨੂੰ ਅਪੀਲ ਕਰਦਿਆਂ ਕਿਹਾ ਕਿ ਟੀਕਾਕਰਨ ਮੁਹਿੰਮ ਨੂੰ ਹੋਰ ਸਫਲ ਬਣਾਉਣ ਲਈ ਅਜਿਹੇ ਵਰਕਰਾਂ ਦੀ ਰਜਿਸਟ੍ਰੇਸ਼ਨ ਨੂੰ ਮਨਜ਼ੂਰੀ ਦਿੱਤੀ ਜਾਵੇ।

Leave a Reply

Your email address will not be published. Required fields are marked *