ਔਟਵਾ, 23 ਫਰਵਰੀ 2021: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਉਨ੍ਹਾਂ ਦੇ ਮੰਤਰੀ ਚੀਨ ਵਿਚ ਮੁਸਲਮਾਨਾਂ ਦੀ ਨਸਲਕੁਸ਼ੀ ਦਾ ਵਿਰੋਧ ਕਰਨ ਤੋਂ ਟਾਲਾ ਵੱਟ ਗਏ। ਹਾਊਸ ਆਫ਼ ਕਾਮਨਜ਼ ਵਿਚ ਇਸ ਬਾਰੇ ਮਤਾ ਪੇਸ਼ ਕੀਤਾ ਗਿਆ ਪਰ ਵੋਟਿੰਗ ਦੌਰਾਨ ਟਰੂਡੋ ਅਤੇ ਉਨ੍ਹਾਂ ਦੀ ਕੈਬਨਿਟ ਗ਼ੈਰਹਾਜ਼ਰ ਰਹੀ। ਦੂਜੇ ਪਾਸੇ ਕੰਜ਼ਰਵੇਟਿਵ ਪਾਰਟੀ, ਜਗਮੀਤ ਸਿੰਘ ਦੀ ਐਨ.ਡੀ.ਪੀ. ਅਤੇ ਲਿਬਰਲ ਪਾਰਟੀ ਦੇ ਮੈਂਬਰਾਂ ਦੀ ਹਮਾਇਤ ਨਾਲ ਮਤੇ ਦੇ ਹੱਕ ਵਿਚ 266 ਵੋਟਾਂ ਭੁਗਤੀਆਂ ਜਦਕਿ ਵਿਰੋਧ ਵਿਚ ਕੋਈ ਨਾ ਆਇਆ।