ਜਲੰਧਰ, (ਸੰਜੇ ਸ਼ਰਮਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਜਿਸ ਵਿਚ ਸ਼ਾਂਤਮਈ ਢੰਗ ਨਾਲ ਗੁਰਬਾਣੀ ਦਾ ਜਾਪ ਕਰ ਰਹੀ ਸੰਗਤ ਉਤੇ ਅੰਧਾ ਧੁੰਦ ਗੋਲੀਆਂ ਚਲਾਈਆਂ ਗਈਆਂ ਸਨ ਜਿਸ ਵਿੱਚੋਂ ਦੋ ਨਿਹੱਥੇ ਸਿੰਘ ਸ਼ਹੀਦ ਹੋ ਗਏ ਸਨ ਉਸ ਦੀ ਜਾਂਚ ਮੁਕੰਮਲ ਹੋ ਗਈ ਹੈ ਅਤੇ ਚਲਾਨ ਅਦਾਲਤਾਂ ਵਿਚ ਲਗਪਗ ਦੇ ਦਿੱਤੇ ਗਏ ਹਨ ਉਸ ਦੇ ਮੁਕੱਦਮਿਆਂ ਦੇ ਤੁਰੰਤ ਫ਼ੈਸਲੇ ਲਈ ਫਾਸਟ ਟਰੈਕ ਅਦਾਲਤਾਂ ਬਣਾਈਆਂ ਜਾਣ ਤਾਂ ਕਿ ਜਲਦੀ ਤੋਂ ਜਲਦੀ ਫ਼ੈਸਲਾ ਕੀਤਾ ਜਾ ਸਕੇ ਅਤੇ ਇਸ ਬੱਜਰ ਗੁਨਾਹ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾ ਸਕਣ ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਪਰਮਿੰਦਰ ਸਿੰਘ ਦਸਮੇਸ਼ ਨਗਰ ਹਰਪ੍ਰੀਤ ਸਿੰਘ ਨੀਟੂ ਸਤਪਾਲ ਸਿੰਘ ਸਿਦਕੀ ਅਤੇ ਹਰਜੋਤ ਸਿੰਘ ਲੱਕੀ ਨੇ ਇਕ ਸਾਂਝੇ ਬਿਆਨ ਰਾਹੀਂ ਬਹਿਬਲ ਕਲਾਂ ਗੋਲੀ ਕਾਂਡ ਦੀ ਜਾਂਚ ਕਰਨ ਵਾਲੇ ਪੁਲਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜ਼ੋਰਦਾਰ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਜਿਸ ਢੰਗ ਨਾਲ ਉਨ੍ਹਾਂ ਨੇ ਸਾਰੇ ਕਾਂਡ ਦੀ ਜਾਂਚ ਕੀਤੀ ਹੈ ਉਸ ਦੀ ਸਭ ਨੂੰ ਪ੍ਰਸ਼ੰਸਾ ਕਰਨੀ ਚਾਹੀਦੀ ਹੈ ਉਕਤ ਆਗੂਆਂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਜਿਸ ਤਰ੍ਹਾਂ ਕੁੰਵਰ ਵਿਜੇ ਪ੍ਰਤਾਪ ਨੇ ਕਿਹਾ ਹੈ ਕਿ ਜਾਂਚ ਕਰਦਿਆਂ ਮੈਨੂੰ ਧਮਕੀਆਂ ਦਿੱਤੀਆਂ ਗਈਆਂ ਉਸ ਦੀ ਉੱਚ ਪੱਧਰ ਤੇ ਜਾਂਚ ਹੋਣੀ ਚਾਹੀਦੀ ਹੈ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਕਿ ਕੋਈ ਵੀ ਇਮਾਨਦਾਰ ਅਫ਼ਸਰ ਨੂੰ ਕੰਮ ਕਰਨ ਵਿਚ ਵਿਘਨ ਨਾ ਪਾ ਸਕੇ ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਸਤਨਾਮੀਆ ਹਰਪ੍ਰੀਤ ਸਿੰਘ ਰੋਬਿਨ ਪ੍ਰਭਜੋਤ ਸਿੰਘ ਖਾਲਸਾ ਗੁਰਦੀਪ ਸਿੰਘ ਲੱਕੀ ਜਤਿੰਦਰਪਾਲ ਸਿੰਘ ਮਝੈਲ ਬਲਦੇਵ ਸਿੰਘ ਗੱਤਕਾ ਮਾਸਟਰ ਵਿੱਕੀ ਖਾਲਸਾ ਹਰਪਾਲ ਸਿੰਘ ਪਾਲੀ ਚੱਢਾ ਜਤਿੰਦਰ ਸਿੰਘ ਕੋਹਲੀ ਬਲਜੀਤ ਸਿੰਘ ਸ਼ੰਟੀ ਮਨਮਿੰਦਰ ਸਿੰਘ ਭਾਟੀਆ ਹਾਜ਼ਰ ਸਨ