ਜਲੰਧਰ, (ਸੰਜੇ ਸ਼ਰਮਾ)-ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਦਫਤਰ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਜੋ ਕੋਰੋਨਾ ਦੀ ਬਿਮਾਰੀ ਤੋਂ ਪੀੜਤ ਹਨ ਉਹਨਾਂ ਦੀ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਗੁਰੂ ਸਾਹਿਬ ਅੱਗੇ ਅਰਦਾਸ ਬੇਨਤੀ ਕੀਤੀ ਗਈ ਪਹਿਲਾਂ ਮੈਂਬਰਾਂ ਵੱਲੋਂ ਸੰਗਤੀ ਰੂਪ ਵਿੱਚ ਸ੍ਰੀ ਚੌਪਈ ਸਾਹਿਬ ਜੀ ਦੇ ਪਾਠ ਕੀਤੇ ਗਏ ਅਰਦਾਸ ਕਰਨ ਦੀ ਜ਼ਿੰਮੇਵਾਰੀ ਸੀਨੀਅਰ ਮੈਂਬਰ ਹਰਪ੍ਰੀਤ ਸਿੰਘ ਨੀਟੂ ਵੱਲੋਂ ਨਿਭਾਈ ਗਈ ਇਸ ਮੌਕੇ ਤੇ ਬੋਲਦਿਆਂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਸਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਨੇ ਕਿਹਾ ਡਾ ਮਨਮੋਹਨ ਸਿੰਘ ਜੀ ਦੀ ਯੋਗਤਾ ਦਾ ਲੋਹਾ ਸੰਸਾਰ ਮੰਨਦਾ ਹੈ ਉਨ੍ਹਾਂ ਦੀਆਂ ਲਿਖੀਆਂ ਕਿਤਾਬਾਂ ਔਕਸਫੋਰਡ ਯੂਨੀਵਰਸਿਟੀ ਵਿੱਚ ਪੜ੍ਹਾਈਆਂ ਜਾਂਦੀਆਂ ਹਨ ਉਨ੍ਹਾਂ ਦੀ ਯੋਗਤਾ ਕਾਰਨ ਹੀ ਉਸ ਵੇਲੇ ਦੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਕੇਂਦਰੀ ਵਿੱਤ ਮੰਤਰੀ ਬਣਾਇਆ ਯੋਗਤਾ ਕਰ ਕੇ ਉਹ ਦੇਸ਼ ਦੇ ਦਸ ਸਾਲ ਪ੍ਰਧਾਨ ਮੰਤਰੀ ਰਹੇ ਹਨ ਉਹ ਸਮੁੱਚੀ ਸਿੱਖ ਕੌਮ ਅਤੇ ਸਾਰੀ ਦੁਨੀਆਂ ਦੀ ਮਾਣਮੱਤੀ ਸ਼ਖਸੀਅਤ ਹਨ ਅਸੀਂ ਗੁਰੂ ਮਹਾਰਾਜ ਅੱਗੇ ਉਨ੍ਹਾਂ ਲਈ ਅਰਦਾਸ ਬੇਨਤੀਆਂ ਕੀਤੀਆਂ ਹਨ ਕਿ ਉਹ ਜਲਦੀ ਕੋਰੋਨਾ ਨੂੰ ਮਾਤ ਦੇ ਕੇ ਸਿਹਤਯਾਬ ਹੋਣ ਇਸ ਮੌਕੇ ਤੇ ਬਲਦੇਵ ਸਿੰਘ ਗੱਤਕਾ ਮਾਸਟਰ ਜਤਿੰਦਰਪਾਲ ਸਿੰਘ ਮਝੈਲ ਵਿੱਕੀ ਖਾਲਸਾ ਸੰਨੀ ਰਠੌੜ ਗੁਰਜੀਤ ਸਿੰਘ ਸਤਨਾਮੀਆ ਹਰਪ੍ਰੀਤ ਸਿੰਘ ਰੋਬਿਨ ਹਰਪ੍ਰੀਤ ਸਿੰਘ ਸੋਨੂੰ ਗੁਰਵਿੰਦਰ ਸਿੰਘ ਸਿੱਧੂ ਗੁਰਵਿੰਦਰ ਸਿੰਘ ਨਾਗੀ ਪ੍ਰਭਜੋਤ ਸਿੰਘ ਖਾਲਸਾ ਸੰਨੀ ਉਬਰਾਏ ਮਨਮਿੰਦਰ ਸਿੰਘ ਭਾਟੀਆ ਗੁਰਦੀਪ ਸਿੰਘ ਲੱਕੀ ਲਖਬੀਰ ਸਿੰਘ ਲੱਕੀ ਅਰਵਿੰਦਰਪਾਲ ਸਿੰਘ ਬਬਲੂ ਅਤੇ ਅਮਨਦੀਪ ਸਿੰਘ ਬੱਗਾ ਆਦਿ ਹਾਜ਼ਰ ਸਨ