ਰਾਜਧਾਨੀ ਦਿੱਲੀ ਦੇ ਇਕ ਹੋਰ ਹਸਪਤਾਲ ਤੋਂ ਇਕ ਦਰਦਨਾਕ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਦਿੱਲੀ ਦੇ ਰੋਹਿਨੀ ਖੇਤਰ ਵਿੱਚ ਸਥਿਤ ਜੈਪੁਰ ਗੋਲਡਨ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ ਕੋਰੋਨਾ ਨਾਲ ਸੰਕਰਮਿਤ 20 ਮਰੀਜ਼ਾਂ ਦੀ ਮੌਤ ਹੋ ਗਈ ਹੈ। ਹਸਪਤਾਲ ਦੇ ਐਮਡੀ ਨੇ ਦੱਸਿਆ ਕਿ ਗੋਲਡਨ ਹਸਪਤਾਲ ਵਿੱਚ ਆਕਸੀਜਨ ਦੀ ਘਾਟ ਕਾਰਨ 20 ਮਰੀਜ਼ਾਂ ਦੀ ਮੌਤ ਹੋ ਗਈ। ਸ਼ੁੱਕਰਵਾਰ ਸ਼ਾਮ ਨੂੰ ਆਕਸੀਜਨ ਦੀ ਘਾਟ ਕਾਰਨ ਇਨ੍ਹਾਂ ਮਰੀਜ਼ਾਂ ਦੀ ਮੌਤ ਹੋ ਗਈ। ਹਸਪਤਾਲ ਨੇ ਇਸ ਲਈ ਆਕਸੀਜਨ ਦੀ ਸਪਲਾਈ ਦੀ ਘਾਟ ਨੂੰ ਜ਼ਿੰਮੇਵਾਰ ਠਹਿਰਾਇਆ। ਹਸਪਤਾਲ ਪ੍ਰਬੰਧਕਾਂ ਵੱਲੋਂ ਮਰੀਜ਼ਾਂ ਦੀ ਮੌਤ ਬਾਰੇ ਸਪੱਸ਼ਟੀਕਰਨ ਦਿੰਦਿਆਂ ਕਿਹਾ ਗਿਆ ਹੈ ਕਿ ਮਰੀਜ਼ਾਂ ਲਈ 3600 ਲੀਟਰ ਆਕਸੀਜਨ ਦੀ ਜ਼ਰੂਰਤ ਸੀ ਪਰ ਰਾਤ 12 ਵਜੇ ਤੱਕ ਸਿਰਫ 1500 ਲੀਟਰ ਦੀ ਸਪਲਾਈ ਕੀਤੀ ਗਈ। ਇਸ ਕਾਰਨ ਮਰੀਜ਼ਾਂ ਦੀ ਮੌਤ ਹੋ ਗਈ। ਜੈਪੁਰ ਗੋਲਡਨ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੇ ਕਿਹਾ ਕਿ ਹਸਪਤਾਲ ਵਿਚ ਅਜੇ ਵੀ 200 ਮਰੀਜ਼ ਦਾਖਲ ਹਨ, ਜਿਨ੍ਹਾਂ ਲਈ ਆਕਸੀਜਨ ਉਪਲਬਧ ਨਹੀਂ ਹੈ। ਉਨ੍ਹਾਂ ਨੇ ਨਿਊਜ਼ 18 ਨੂੰ ਦੱਸਿਆ ਕਿ ਹਸਪਤਾਲ ਵਿੱਚ ਆਕਸੀਜਨ ਨਹੀਂ ਹੈ।