ਅੱਜ ਮਿਤੀ 24 ਸਤੰਬਰ ਨੂੰ ਪੰਜਾਬ ਰੋਡਵੇਜ਼ ਪਨਬੱਸ/ਪੀ ਆਰ ਟੀ ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਾਰੇ ਪੰਜਾਬ ਦੇ ਬੱਸ ਸਟੈਂਡ 2 ਘੰਟੇ ਲਈ ਬੰਦ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਲੰਧਰ ਬਸ ਸਟੈਂਡ ਵਿਖੇ ਸੁਬਾ ਉਪ ਚੇਅਰਮੈਨ ਬਲਵਿੰਦਰ ਸਿੰਘ ਰਾਠ ,ਡਿਪੂ ਪ੍ਰਧਾਨ ਗੁਰਪ੍ਰੀਤ ਸਿੰਘ ਭੁੱਲਰ ਜਨਰਲ ਸਕੱਤਰ ਚਾਨਣ ਸਿੰਘ ਅਤੇ ਦਲਜੀਤ ਸਿੰਘ ਨੇ ਕਿਹਾ ਕਿ ਪਨਬੱਸ ਅਤੇ PRTC ਦੇ ਕੱਚੇ ਮੁਲਾਜ਼ਮਾਂ ਨੂੰ ਬਿਨਾਂ ਸ਼ਰਤ ਪੱਕਾ ਕਰਨ ਵਾਲੀ ਮੰਗ ਤੇ ਸਰਕਾਰ ਧਿਆਨ ਨਹੀਂ ਦੇ ਰਹੀ ਜਿਸ ਕਾਰਨ ਮੁਲਾਜ਼ਮਾਂ ਨੂੰ ਸੰਘਰਸ਼ ਦੇ ਰਾਹ ਤੇ ਚੱਲਣਾ ਪੈ ਰਿਹਾ ਹੈ ਅਤੇ ਪੰਜਾਬ ਸਰਕਾਰ ਦਾ ਸਰਕਾਰੀ ਟਰਾਂਸਪੋਰਟ ਬਚਾਉਣ ਵੱਲ ਧਿਆਨ ਨਹੀਂ ਹੈ ਕਮਾਈ ਵਾਲੇ ਮਹਿਕਮੇ ਨੂੰ ਬਚਾਉਣ ਅਤੇ ਇਸ ਦੇ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਜਾ ਬੱਸਾਂ ਦੀ ਗਿਣਤੀ 10 ਹਜ਼ਾਰ ਕਰਨ ਵੱਲ ਧਿਆਨ ਨਾ ਦੇਣਾ ਇਹ ਸਾਬਿਤ ਕਰਦਾ ਹੈ ਨਵੇਂ ਬਣੇ ਮੁੱਖ ਮੰਤਰੀ ਪੰਜਾਬ ਵਲੋਂ ਵੀ ਟਰਾਂਸਪੋਰਟ ਦੀ ਹੜਤਾਲ ਦੇ ਅਲਟੀਮੇਟਮ ਦੇਣ ਦੇ ਬਾਵਜੂਦ ਕੋਈ ਮੀਟਿੰਗ ਨਹੀਂ ਬੁਲਾਈ ਗਈ ਉਹਨਾਂ ਸਰਕਾਰ ਅਤੇ ਅਧਿਕਾਰੀਆਂ ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਟਰਾਂਸਪੋਰਟ ਵਿਭਾਗ ਦੇ ਕੱਚੇ ਮੁਲਾਜ਼ਮਾਂ ਨਾਲ ਪੁਰਾਣੇ ਮੁੱਖ ਮੰਤਰੀ ਦੇ ਸਮੇਂ 14/9/2021 ਨੂੰ ਮੀਟਿੰਗ ਵਿੱਚ ਕੀਤੇ ਫੈਸਲੇ ਨੂੰ ਲਾਗੂ ਕਰਨ ਦੀ ਥਾਂ ਹੁਣ ਨਵੇਂ ਮੁੱਖ ਮੰਤਰੀ ਬਣਨ ਦਾ ਬਹਾਨਾ ਬਣਾ ਕੇ ਟਾਲਮਟੋਲ ਕੀਤਾ ਜਾ ਰਿਹਾ ਹੈ ਜਦੋਂ ਕਿ ਅਧਿਕਾਰੀ ਪਹਿਲਾਂ ਵਾਲੇ ਹਨ ਅਤੇ ਕੁੱਝ ਫੈਸਲੇ ਮਹਿਕਮੇ ਪੱਧਰ ਦੇ ਹਨ ਪੱਕਾ ਕਰਨ ਦੀ ਮੰਗ ਨੂੰ ਛੱਡ ਕੇ ਬਾਕੀ 14 ਸਤੰਬਰ ਦੀ ਮੀਟਿੰਗ ਵਿੱਚ ਕੀਤੇ ਫੈਸਲੇ ਜਿਵੇਂ 30% ਤਨਖਾਹ ਦਾ ਵਾਧਾ ਅਤੇ ਹਰ ਸਾਲ 5%ਵਾਧਾ,525 ਦੀ ਕਟੋਤੀ ਬੰਦ ਕਰਨ ਸਮੇਤ ਫਾਰਗ ਕਰਮਚਾਰੀ ਨੂੰ ਤਰੁੰਤ ਬਹਾਲ ਕਰਨ ਵਰਗੇ ਫ਼ੈਸਲਿਆਂ ਤੇ ਸਹਿਮਤੀ ਹੋਈ ਸੀ ਤਰੁੰਤ ਲਾਗੂ ਕਰਨ ਦੀ ਥਾਂ ਤੇ ਟਾਲਮਟੋਲ ਕਰਨ ਦੀ ਨੀਤੀ ਜਾਰੀ ਹੈ ਪਿਛਲੇ ਮੁੱਖ ਮੰਤਰੀ ਨਾਲ ਪਿਛਲੇ ਦਿਨੀਂ ਹੋਈ ਮੀਟਿੰਗ ਵਿੱਚ 8 ਦਿਨ ਦਾ ਸਮਾਂ ਮੰਗਿਆ ਗਿਆ ਸੀ ਯੂਨੀਅਨ ਵਲੋਂ ਹੜਤਾਲ ਨੂੰ 28 ਤੱਕ ਪੋਸਟਪੌਨ ਕੀਤਾ ਗਿਆ ਸੀ ਹੁਣ ਨਵੇਂ ਮੁੱਖ ਮੰਤਰੀ ਪੰਜਾਬ ਵਲੋਂ ਕੁੱਝ ਸਮੇਂ ਦੀ ਹੋਰ ਮੰਗ ਕੀਤੀ ਜਾ ਰਹੀ ਹੈ ਜਿਸ ਲਈ ਆਪਣੀਆਂ ਮੰਗਾਂ ਮਨਵਾਉਣ ਅਤੇ ਮੰਨੀਆ ਮੰਗਾ ਲਾਗੂ ਕਰਾਉਣ ਸਬੰਧੀ ਅਗਲੇ ਸੰਘਰਸ਼ ਦਾ ਐਲਾਨ ਕਰਦੇ ਹੋਏ ਸੀਨੀਅਰ ਮੀਤ ਪ੍ਰਧਾਨ ਹਰਪਾਲ ਸਿੰਘ ਗੁਰਜੀਤ ਸਿੰਘ ਬਿਕਰਮਜੀਤ ਸਿੰਘ ਰਣਜੀਤ ਸਿੰਘ ਮਲਕੀਤ ਸਿੰਘ ਰਾਮ ਚੰਦ ਰਾਮੂ ਨੇ ਮਿਤੀ 24 ਸਤੰਬਰ ਨੂੰ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰਕੇ ਜਨਤਾ ਅਤੇ ਸਰਕਾਰ ਤੱਕ ਆਵਾਜ਼ ਪਹੁੰਚਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਕਿਸਾਨੀ ਸੰਘਰਸ਼ ਵਿੱਚ ਹਮਾਇਤ ਕਰਨ ਲਈ 27 ਸਤੰਬਰ ਨੂੰ ਯੂਨੀਅਨ ਵਲੋਂ ਸਾਰੇ ਸ਼ਹਿਰਾਂ ਵਿੱਚ ਕਿਸਾਨੀ ਧਰਨਿਆਂ ਵਿੱਚ ਸ਼ਮੂਲੀਅਤ ਕਰਨ,28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਜ਼ਿਲਾ ਪੱਧਰ ਤੇ ਮਨਾਉਣ ਤੋਂ ਬਾਅਦ ਵਰਕਰਾਂ ਨੂੰ ਲਾਮਬੰਦ ਕਰਨ ਲਈ 6 ਅਕਤੂਬਰ ਨੂੰ ਗੇਟ ਰੈਲੀਆ ਕਰਕੇ 11-12-13 ਅਕਤੂਬਰ ਨੂੰ ਤਿੰਨ ਰੋਜ਼ਾ ਹੜਤਾਲ ਕਰਕੇ 12 ਅਕਤੂਬਰ ਨੂੰ ਨਵੇਂ ਮੁੱਖ ਮੰਤਰੀ ਦੀ ਰਹਾਇਸ਼ ਅੱਗੇ ਧਰਨਾ ਅਤੇ ਸੂਬਾ ਪੱਧਰੀ ਰੋਸ ਰੈਲੀ ਕਰਕੇ ਤਿੱਖੇ ਸੰਘਰਸ਼ ਕਰਨ ਦੇ ਨਾਲ ਨਾਲ ਜੇਕਰ ਫੇਰ ਵੀ ਸਰਕਾਰ ਨੇ ਹੱਲ ਨਾ ਕੀਤਾ ਤਾਂ ਅਣਮਿੱਥੇ ਸਮੇਂ ਦੀ ਹੜਤਾਲ ਕਰਨ ਦਾ ਐਲਾਨ ਕੀਤਾ ਜਾਵੇ ਗਾ