ਆਮ ਆਦਮੀ ਕਲੀਨੀਕਾਂ ਲਈ ਮੈਡੀਕਲ ਅਫ਼ਸਰਾਂ ਦੀ ਹੋਈ ਇੰਟਰਵਿਊ

ਜਲੰਧਰ, ਜਿਲ੍ਹੇ ਵਿੱਚ ਆਮ ਆਦਮੀ ਕਲੀਨਿਕਾਂ (ਅਰਬਨ ਅਤੇ ਰੂਰਲ) ਅਧੀਨ ਮੈਡੀਕਲ ਅਫ਼ਸਰਾਂ ਦੀ ਇੰਟਰਵਿਊ ਸਿਵਲ ਸਰਜਨ ਦਫ਼ਤਰ ਜਲੰਧਰ ਵਿਖੇ ਹੋਈ। ਸਿਵਲ ਸਰਜਨ ਜਲੰਧਰ ਡਾ. ਰਾਜੇਸ਼ ਗਰਗ ਦੀ ਪ੍ਰਧਾਨਗੀ ਹੇਠ ਇੰਟਰਵਿਊ ਪੂਰੇ ਪਾਰਦਰਸ਼ੀ ਢੰਗ ਨਾਲ ਲਈ ਗਈ। ਇੰਟਰਵਿਊ ਲਈ ਨਿਰਧਾਰਤ ਤਿੰਨ ਮੈਂਬਰੀ ਕਮੇਟੀ ਵਿੱਚ ਸਿਵਲ ਸਰਜਨ ਸਮੇਤ ਸਹਾਇਕ ਸਿਵਲ ਸਰਜਨ ਡਾ. ਜੋਤੀ ਫੁਕੇਲਾ, ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਵਨਿੰਦਰ ਰਿਆੜ ਸ਼ਾਮਲ ਸਨ।

ਸਿਵਲ ਸਰਜਨ ਡਾ. ਰਾਜੇਸ਼ ਗਰਗ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ (ਅਰਬਨ ਅਤੇ ਰੂਰਲ) ਦੇ ਮੈਡੀਕਲ ਅਫ਼ਸਰਾਂ ਦੀ ਆਸਾਮੀਆਂ ਲਈ ਇਹ ਇੰਟਰਵਿਊ ਪ੍ਰਕਿਰਿਆ ਰੱਖੀ ਗਈ।

ਸਿਵਲ ਸਰਜਨ ਡਾ. ਰਾਜੇਸ਼ ਗਰਗ ਵੱਲੋਂ ਅੱਜ ਆਮ ਆਦਮੀ ਕਲੀਨਿਕਾਂ (ਅਰਬਨ ਅਤੇ ਰੂਰਲ) ਦੇ ਨਵਨਿਯੁਕਤ ਫਾਰਮਾਸਿਸਟਾਂ ਅਤੇ ਕਲੀਨਿਕਲ ਅਸਿਸਟੈਂਟਜ਼ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਅਤੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਪ੍ਰੇਰਿਤ ਕੀਤਾ।

ਇਨ੍ਹਾਂ ਨਵੇਂ ਆਮ ਆਦਮੀ ਕਲੀਨਿਕਾਂ ਵਿੱਚ ਭਰਤੀ ਲਈ ਉਮੀਦਵਾਰਾਂ ਦੀ ਇੰਟਰਵਿਊ ਲਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ ਮਰੀਜਾਂ ਨੂੰ 102 ਤਰ੍ਹਾਂ ਦੀਆਂ ਦਵਾਈਆਂ ਮੁਫਤ ਮਿਲਣਗੀਆਂ, ਇਸਦੇ ਨਾਲ ਹੀ 47 ਤਰ੍ਹਾਂ ਦੇ ਲੈਬ ਟੈਸਟ ਦੀ ਸੁਵਿਧਾ, ਟੀ.ਬੀ. ਦੀ ਸਕ੍ਰੀਨਿੰਗ ਦੀ ਸੁਵਿਧਾ, ਡੌਗ ਬਾਈਟ ਕਾਰਨ ਹਲਕਾਅ ਤੋਂ ਬਚਾਅ ਲਈ ਟੀਕਾਕਰਨ, ਗਰਭਵਤੀ ਔਰਤਾਂ ਲਈ ਐਮਪੈਨਲਡ ਸੈਂਟਰ ‘ਤੇ ਮੁਫਤ ਸਕੈਨਿੰਗ ਅਤੇ ਓਪੀਡੀ ਦੌਰਾਨ ਐਂਟੀ ਰੈਬੀਜ਼ ਵੈਕਸੀਨ ਦੀ ਸੁਵਿਧਾ ਵੀ ਮੁਫ਼ਤ ਉਪਲਬਧ ਹੋਵੇਗੀ।

Leave a Reply

Your email address will not be published. Required fields are marked *