4 ਨਵੰਬਰ ਨੂੰ ਦਿਹਾਤੀ ਤੋ ਵਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ ਕਾਂਗਰਸੀ 

ਅੱਜ ਕਾਂਗਰਸ ਭਵਨ ਜਲੰਧਰ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ । ਇਹ ਮੀਟਿੰਗ 4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਜਾ ਰਹੀ ਇਨਸਾਫ਼ ਰੈਲੀ ਦੇ ਸੰਬੰਧ ਵਿਚ ਕੀਤੀ ਗਈ । ਇਸ ਮੀਟਿੰਗ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਵਲੋ ਇਸ ਰੈਲੀ ਲਈ ਜਲੰਧਰ ਸ਼ਹਿਰੀ ਅਤੇ ਦਿਹਾਤੀ ਦੇ ਨਿਯੁਕਤ ਅਬਜ਼ਰਬਰ ਓਮ ਪ੍ਰਕਾਸ਼ ਸੋਨੀ ਸਾਬਕਾ ਉਪ ਮੁੱਖ ਮੰਤਰੀ ਪੰਜਾਬ , ਸ਼੍ਰੀਮਤੀ ਰਜ਼ੀਆ ਸੁਲਤਾਨਾ ਸਾਬਕਾ ਮੰਤਰੀ ਪੰਜਾਬ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ । ਇਸ ਮੀਟਿੰਗ ਵਿੱਚ ਅਬਜ਼ਰਬਰਾਂ ਵਲੋ ਵਿਧਾਇਕਾ , ਸਾਬਕਾ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਅਤੇ ਬਲਾਕ ਪ੍ਰਧਾਨਾਂ ਨੂੰ ਰੈਲੀ ਸੰਬੰਧੀ ਨਿਰਦੇਸ਼ ਦਿੱਤੇ ਗਏ । ਇਸ ਰੈਲੀ ਨੂੰ ਸ਼੍ਰੀ ਰਾਹੁਲ ਗਾਂਧੀ ਜੀ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਪੰਜਾਬ ਦੇ ਸੀਨੀਅਰ ਲੀਡਰ ਸੰਬੋਧਨ ਕਰਨਗੇ ।

ਇਸ ਮੀਟਿੰਗ ਵਿੱਚ ਜਿਲਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਅਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ, ਰਾਜਿੰਦਰ ਬੇਰੀ ਪ੍ਰਧਾਨ ਜਿਲਾ ਕਾਂਗਰਸ ਕਮੇਟੀ ਸ਼ਹਿਰੀ ਜਲੰਧਰ , ਵਿਕਰਮਜੀਤ ਸਿੰਘ ਚੌਧਰੀ ਵਿਧਾਇਕ ਫਿਲੌਰ , ਸੁਖਵਿੰਦਰ ਸਿੰਘ ਕੋਟਲੀ ਵਿਧਾਇਕ ਆਦਮਪੁਰ , ਅਵਤਾਰ ਸਿੰਘ ਜੂਨੀਅਰ ਬਾਵਾ ਹੈਨਰੀ ਵਿਧਾਇਕ ਜਲੰਧਰ ਨਾਰਥ , ਡਾ ਨਵਜੋਤ ਸਿੰਘ ਦਾਹੀਆ ਹਲਕਾ ਇੰਚਾਰਜ ਨਕੋਦਰ , ਰਜਿੰਦਰ ਸਿੰਘ ਸਾਬਕਾ ਐਸ ਐਸ ਪੀ ਹਲਕਾ ਇੰਚਾਰਜ ਕਰਤਾਰਪੁਰ , ਬੀਬੀ ਸੁਰਿੰਦਰ ਕੌਰ ਹਲਕਾ ਇੰਚਾਰਜ ਜਲੰਧਰ ਵੈਸਟ , ਚੌਧਰੀ ਸੁਰਿੰਦਰ ਸਿੰਘ ਸਾਬਕਾ ਵਿਧਾਇਕ ਕਰਤਾਰਪੁਰ , ਮਨਵੀਰ ਸਿੰਘ ਪੀ ਏ ਟੂ ਸ.ਪਰਗਟ ਸਿੰਘ , ਜਲੰਧਰ ਦਿਹਾਤੀ ਦੇ ਬਲਾਕ ਪ੍ਰਧਾਨ ਸੁਰਿੰਦਰਜੀਤ ਸਿੰਘ ਚੱਠਾ , ਗੁਰਦੀਪ ਸਿੰਘ ਜੱਖੋਪੁਰ , ਮਹਿੰਦਰ ਪਾਲ ਸਿੰਘ ਟੁਰਨਾ, ਤਰਲੋਚਨ ਸਿੰਘ ਸੰਘਾ , ਦਵਿੰਦਰ ਸਿੰਘ ਲਸਾੜਾ, ਪਰਮਿੰਦਰ ਸਿੰਘ ਮਲੀ , ਅਮਰਜੀਤ ਕੰਗ , ਮੋਤਾ ਸਿੰਘ , ਦਾਰਾ ਸਿੰਘ , ਜਲੰਧਰ ਸ਼ਹਿਰੀ ਦੇ ਬਲਾਕ ਪ੍ਰਧਾਨ ਪ੍ਰੇਮ ਨਾਥ ਦਕੋਹਾ , ਰਾਜੇਸ਼ ਜਿੰਦਲ ਟੋਨੂੰ , ਹਰਮੀਤ ਸਿੰਘ , ਰਸ਼ਪਾਲ ਜੱਖੂ , ਦੀਪਕ ਸ਼ਰਮਾ ਮੋਨਾ , ਜਗਦੀਪ ਸਿੰਘ , ਜਗਤਾਰ ਸਿੰਘ , ਪ੍ਰਭਦਿਆਲ ਭਗਤ , ਜਤਿੰਦਰ ਜੋਨੀ ਮੌਜੂਦ ਸਨ

Leave a Reply

Your email address will not be published. Required fields are marked *