ਮਸ਼ਹੂਰ ਫਿਲਮ ਅਤੇ ਟੀਵੀ ਅਦਾਕਾਰ ਮੁਕੁਲ ਦੇਵ ਦਾ ਬੀਤੀ ਦੇਰ ਰਾਤ ਦੇਹਾਂਤ ਹੋ ਗਿਆ। ਅਦਾਕਾਰ ਨੇ 54 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਿਆ। ਜਿਵੇਂ ਹੀ ਅਦਾਕਾਰ ਦੀ ਮੌਤ ਦੀ ਖ਼ਬਰ ਆਈ, ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਦੌੜ ਗਈ।ਫਿਲਮ ‘ਸਨ ਆਫ ਸਰਦਾਰ’ ਵਿੱਚ ਮੁਕੁਲ ਦੇਵ ਨਾਲ ਕੰਮ ਕਰਨ ਵਾਲੇ ਅਦਾਕਾਰ ਵਿੰਦੂ ਦਾਰਾ ਸਿੰਘ ਨੇ ਅਦਾਕਾਰ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕੀਤੀ ਹੈ। ਦੱਸ ਦਈਏ ਕਿ ਮੁਕੁਲ ਦੇਵ ਨੇ 1990 ਦੇ ਦਹਾਕੇ ਵਿੱਚ ਆਪਣਾ ਫਿਲਮੀ ਕਰੀਅਰ ਸ਼ੁਰੂ ਕੀਤਾ ਅਤੇ ਜਲਦੀ ਹੀ ਆਪਣੀ ਪ੍ਰਤਿਭਾ ਨਾਲ ਲੋਕਾਂ ਦਾ ਧਿਆਨ ਆਪਣੇ ਵੱਲ ਖਿੱਚ ਲਿਆ। ਉਸਨੇ ਚਾਈਨਾ ਗੇਟ ਅਤੇ ਕਯਾਮਤ: ਸਿਟੀ ਅੰਡਰ ਥਰੇਟ ਵਰਗੀਆਂ ਫਿਲਮਾਂ ਵਿੱਚ ਵੀ ਕੰਮ ਕੀਤਾ। ਉਨ੍ਹਾਂ ਦੇ ਕਈ ਕਿਰਦਾਰ ਦਰਸ਼ਕਾਂ ਨੂੰ ਪਸੰਦ ਆਏ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਫਿਲਮ ਇੰਡਸਟਰੀ ਅਤੇ ਉਨ੍ਹਾਂ ਦੇ ਪ੍ਰਸ਼ੰਸਕਾਂ ਵਿੱਚ ਬਹੁਤ ਸੋਗ ਦੀ ਲਹਿਰ ਹੈ। ਫਿਲਮ ਇੰਡਸਟਰੀ ਦੇ ਬਹੁਤ ਸਾਰੇ ਕਲਾਕਾਰ ਅਤੇ ਲੋਕ ਸੋਸ਼ਲ ਮੀਡੀਆ ‘ਤੇ ਉਨ੍ਹਾਂ ਨੂੰ ਯਾਦ ਕਰ ਰਹੇ ਹਨ ਅਤੇ ਸ਼ਰਧਾਂਜਲੀ ਦੇ ਰਹੇ ਹਨ।